ਗੁਰਦਾਸਪੁਰ 'ਚ ਤਹਿਸੀਲਦਾਰ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਪਟਵਾਰੀ - Gurdaspur news

🎬 Watch Now: Feature Video

thumbnail

By

Published : Oct 8, 2019, 1:01 PM IST

ਗੁਰਦਾਸਪੁਰ 'ਚ ਤਹਿਸੀਲਦਾਰ ਦਫ਼ਤਰ 'ਚ ਪਟਵਾਰੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ 'ਤੇ ਬੈਠੇ ਪਟਵਾਰੀ ਲਗਾਤਾਰ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਂਅ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਸੌਪਿਆ ਹੈ। ਧਰਨਾਕਾਰੀਆਂ ਨੇ ਆਪਣੀਆਂ ਮੰਗਾ 'ਚ ਕਿਹਾ ਕਿ ਪੰਜਾਬ ਸਰਕਾਰ ਰਿਟਾਈਡ ਹੋਏ ਪਟਵਾਰੀਆਂ ਅਤੇ ਕਾਨਗੋ ਨੂੰ ਮੁੜ ਠੇਕੇ 'ਤੇ ਭਰਤੀ ਕਰ ਰਹੀ ਹੈ, ਇਸ ਲਈ ਉਸ ਭਰਤੀ ਦੀ ਚਿੱਠੀ ਨੂੰ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਣ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਮੁੜ ਬਹਾਲ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਸ਼ੰਘਰਸ਼ ਨੂੰ ਹੋਰ ਤੇਜ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.