ਪਟਵਾਰੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 12ਵੇਂ ਦਿਨ ਵੀ ਧਰਨਾ ਜਾਰੀ
ਮਾਨਸਾ: ਪਟਵਾਰ ਯੂਨੀਅਨ ਨੰਬਰਦਾਰ ਯੂਨੀਅਨ ਅਤੇ ਕਾਨਗੋ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੁਣ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਪਟਵਾਰੀਆਂ ਦੇ ਖਿਲਾਫ਼ ਕਾਰਵਾਈ ਕਰਨ ਦੇ ਰੋਸ ਵੱਜੋਂ ਪਿਛਲੇ 12 ਦਿਨਾਂ ਤੋਂ ਪਟਵਾਰੀ ਕਾਨਗੋ ਨੰਬਰਦਾਰ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਯੂਨੀਅਨਾਂ ਡਿਪਟੀ ਕਮਿਸ਼ਨਰ ਮਾਨਸਾ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ। ਪਟਵਾਰ ਯੂਨੀਅਨ ਦੇ ਆਗੂ ਹਰਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੀ ਜਿਸਦੇ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਅਤੇ ਪਟਵਾਰ ਵਿਭਾਗ ਦੇ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਪੁਰ ਕਰਨ ਦੀ ਮੰਗ ਸੀ। ਪਰ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਇਸ ਦੌਰਾਨ ਪਟਵਾਰੀਆਂ ਤੇ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤਾ ਗਿਆ ਜਿਸਦੇ ਕਾਰਨ ਹੁਣ ਡਿਪਟੀ ਕਮਿਸ਼ਨਰ ਮਾਨਸਾ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਜੇਕਰ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਆਪਣਾ ਫ਼ਰਮਾਨ ਵਾਪਿਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।