ਹੁਸ਼ਿਆਰਪੁਰ ਵਿੱਚ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਹੁਸ਼ਿਆਰਪੁਰ: ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਹੱਕੀ ਮੰਗਾਂ ਨੂੰ ਲੈ ਕੇ ਸ਼ਹੀਦ ਉਧਮ ਸਿੰਘ ਪਾਰਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਡਾਇਰੈਕਟਰ ਪੰਚਾਇਤ ਮੁਹਾਲੀ ਵੱਲੋਂ ਪਿਛਲੇ ਤਿੰਨ ਮਹੀਨੇ ਤੋਂ ਪੈਨਸ਼ਨ ਜਾਰੀ ਨਹੀਂ ਕੀਤੀ ਜਾ ਰਹੀ ਅਤੇ ਹੋਰਨਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ। ਮੰਗਾਂ ਨੂੰ ਲੈ ਕੇ ਪੰਚਾਇਤ ਮੰਤਰੀ ਪੰਜਾਬ ਰਾਜ ਦੇ ਅਫ਼ਸਰਸ਼ਾਹੀ ਦੇ ਘਟੀਆ ਵਤੀਰੇ ਦੀ ਨਿਖੇਧੀ ਵੀ ਕੀਤੀ। ਇਸ ਦੇ ਨਾਲ ਹੀ ਆਗੂਆਂ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ 8 ਅਕਤੂਬਰ ਨੂੰ ਮੁਹਾਲੀ ਵਿਖੇ ਰੋਸ ਧਰਨਾ ਲਗਾਇਆ ਜਾਵੇਗਾ।