ਫ਼ਤਹਿਗੜ੍ਹ ਸਾਹਿਬ 'ਚ ਲੋਕ ਕਰ ਰਹੇ ਹਨ ਕਰਫ਼ਿਊ ਦੀ ਉਲੰਘਣਾ
🎬 Watch Now: Feature Video
ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ 14 ਅਪ੍ਰੈਲ ਤੱਕ ਲੌਕਡਾਊਨ ਕਰ ਦਿੱਤਾ ਹੈ ਜਿਸ ਤਹਿਤ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਜ਼ਰੂਰਤ ਦਾ ਸਮਾਨ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ਸਮਾਨ ਪਹੁੰਚਾਉਣ ਲਈ ਕੁਝ ਸਮਾਜ ਸੇਵੀ ਸੰਸਥਾ ਦੀ ਡਿਊਟੀ ਲਗਾਈ ਹੈ ਤੇ ਉਨ੍ਹਾਂ ਨੂੰ ਪਾਸ ਵੀ ਜਾਰੀ ਕੀਤੇ ਹਨ। ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਜੋ ਵੀ ਲੋਕ ਦਵਾਈ ਲੈਣ ਆਉਂਦੇ ਹਨ ਉਨ੍ਹਾਂ ਦੇ ਮੂੰਹ ਦੇ 'ਤੇ ਨਾ ਹੀ ਮਾਸਕ ਹੁੰਦਾ ਹੈ ਨਾ ਹੀ ਉਹ ਇੱਕ ਦੂਜੇ ਤੋਂ ਦੂਰੀ ਬਣ ਕੇ ਰੱਖਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਤੇ ਕਿਸੇ ਤੇ ਸਪੰਰਕ 'ਚ ਨਾ ਆਉਣ।