ਮੰਡੀ ਵਿੱਚ ਚੋਰੀ ਕਰਨ ਆਏ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ - ਸਬਜ਼ੀ ਮੰਡੀ
🎬 Watch Now: Feature Video
ਜਲੰਧਰ: ਕਸਬਾ ਫਿਲੌਰ ਵਿਖੇ ਕਿਲ੍ਹਾ ਰੋਡ ਦੇ ਕੋਲ ਸਬਜ਼ੀ ਮੰਡੀ ਵਿੱਚ ਚੋਰੀ ਕਰਨ ਆਏ ਚੋਰ ਨੂੰ ਲੋਕਾਂ ਨੇ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਸਬਜ਼ੀ ਮੰਡੀ ਵਿੱਚ ਕਿਸੇ ਕੰਮ ਤੋਂ ਆਏ ਸੀ। ਉਥੇ ਉਨ੍ਹਾਂ ਨੂੰ ਕਿਸੇ ਔਰਤ ਦੀ ਚੀਕ ਸੁਣਾਈ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਚੋਰ ਦਾ ਪਿੱਛਾ ਕਰ ਉਸ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀਆਂ ਵਾਲਿਆਂ ਦਾ ਕਹਿਣਾ ਹੈ ਕਿ ਇਹ ਚੋਰ ਆਏ ਦਿਨ ਮੰਡੀ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਰਹਿੰਦਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।