ਲੋਕਾਂ ਨੇ ਕੇਕ ਕੱਟ ਮਨਾਇਆ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਦਾ ਜਨਮ-ਦਿਨ - ਪੁਲਿਸ ਮੁਲਾਜ਼ਮ ਦਾ ਜਨਮ-ਦਿਨ ਮਨਾਇਆ
🎬 Watch Now: Feature Video

ਹੁਸ਼ਿਆਰਪੁਰ : ਪੰਜਾਬ 'ਚ ਕਰਫਿਊ ਦੇ ਕਾਰਨ ਪੁਲਿਸ ਮੁਲਾਜ਼ਮ ਦਿਨ-ਰਾਤ ਡਿਊਟੀ ਨਿਭਾ ਰਹੇ ਹਨ। ਅਜਿਹੇ 'ਚ ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਹਨ। ਜਿੱਥੇ ਇੱਕ ਪਾਸੇ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਲੋਕਾਂ ਵੱਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਹੀ ਹੁਸ਼ਿਆਰਪੁਰ 'ਚ ਸਥਾਨਕ ਲੋਕਾਂ ਵੱਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫਜਾਈ ਕੀਤੀ ਜਾ ਰਹੀ ਹੈ। ਇੱਥੇ ਅੱਜ ਕਰਫਿਊ ਦੌਰਾਨ ਸਥਾਨਕ ਲੋਕਾਂ ਨੇ ਕੇਕ ਕੱਟ ਕੇ ਡਿਊਟੀ ਨਿਭਾ ਰਹੇ ਏਐਸਆਈ ਪ੍ਰਦੀਪ ਕੁਮਾਰ ਦਾ ਜਨਮ ਦਿਨ ਮਨਾਇਆ ਗਿਆ। ਇਸ ਦੌਰਾਨ ਡੀਐਸਪੀ ਅਮਰ ਨਾਥ ਤੇ ਹੋਰਨਾਂ ਪੁਲਿਸ ਮੁਲਾਜ਼ਮ ਵੀ ਮੌਜੂਦ ਰਹੇ।