ਜਨਤਾ ਕਰਫਿਊ: ਚੰਡੀਗੜ੍ਹ ਦੇ ਲੋਕਾਂ ਨੇ ਪੀਐੱਮ ਦੇ ਫੈਸਲੇ ਦਾ ਕੀਤਾ ਸਵਾਗਤ - indiaFightsCorona
🎬 Watch Now: Feature Video
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਕਰਫਿਊ ਦੇ ਐਲਾਨ ਦਾ ਅਸਰ ਚੰਡੀਗੜ੍ਹ ਵਿੱਚ ਵੀ ਵੇਖਣ ਨੂੰ ਮਿਲਿਆ। ਪੀਐੱਮ ਵੱਲੋਂ ਸ਼ਾਮ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੱਗੇ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਰੋਲ ਨਿਭਾ ਰਹੇ ਮੀਡੀਆ ਕਰਮੀਆਂ ਦੀ ਹੌਸਲਾ ਅਫਜ਼ਾਈ ਲਈ ਸ਼ਾਮੀ 5 ਵਜੇ ਥਾਲ਼ੀਆਂ ਖੜਕਾਉਣ ਤੇ ਤਾੜੀਆਂ ਵਜਾਉਣ ਦੀ ਅਪੀਲ ਕੀਤੀ ਸੀ। ਇਸ ਦੇ ਚੰਡੀਗੜ੍ਹ ਦੇ ਲੋਕਾਂ ਨੇ ਸਮਰਥਨ ਕੀਤਾ।