ਮੀਂਹ ਦੇ ਪਾਣੀ ’ਚ ਡੁੱਬਿਆ ਮਾਨਸਾ ਸ਼ਹਿਰ ! - ਪ੍ਰਸ਼ਾਸਨ ਦੇ ਦਾਅਵਿਆ
🎬 Watch Now: Feature Video
ਮਾਨਸਾ: ਜ਼ਿਲ੍ਹੇ ’ਚ ਮੀਂਹ ਨੇ ਪ੍ਰਸ਼ਾਸਨ ਦੇ ਦਾਅਵਿਆ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਗੋਢੇ ਗੋਢੇ ਖੜਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਮੀਂਹ ਦਾ ਪਾਣੀ ਥਾਂ ਥਾਂ ਖੜਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਆਖਿਆ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਸਾਰੇ ਇੰਤਜਾਮ ਕੀਤੇ ਹੋਏ ਹਨ ਪਰ ਅਜਿਹੇ ਹਲਾਤਾਂ ਨੇ ਪ੍ਰਸ਼ਾਸਨ ਦੇ ਸਾਰੇ ਦਾਅਵਿਆ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾਵੇ।