ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਲੋਕ ਪਰੇਸ਼ਾਨ - ਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ
🎬 Watch Now: Feature Video
ਜਲੰਧਰ :ਕੇਂਦਰ ਸਰਕਾਰ ਵੱਲੋਂ ਪਿਛਲੇ 20 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਹੈ। ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਮਹਿੰਗਾਈ ਦੀ ਮਾਰ ਨੇ ਆਮ ਜਨਤਾ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਸਰਕਾਰ ਵੱਲੋਂ ਅਜੇ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਭਾਰਤ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦ ਡੀਜ਼ਲ ਦੀ ਕੀਮਤ ਪੈਟਰੋਲ ਦੀ ਕੀਮਤ ਨਾਲੋਂ ਵੱਧ ਹੋਵੇ। ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਨੂੰ ਮਹਿੰਗਾਈ ਤੇ ਤੇਲ ਦੀਆਂ ਕੀਮਤਾਂ ਨਹੀਂ ਵਧਾਉਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਡਰ ਤੋਂ ਲੋਕ ਬੱਸਾਂ ਤੇ ਰੇਲਗੱਡੀਆਂ ਦੀ ਬਜਾਏ ਆਪਣੇ ਵਾਹਨਾਂ 'ਤੇ ਇੱਕ ਸ਼ਹਿਰ ਤੋਂ ਦੂਸਰੇ ਸ਼ਹਿਰ ਕੰਮਕਾਜ ਦੇ ਲਈ ਜਾ ਰਹੇ ਹਨ। ਲੋਕਾਂ ਨੇ ਸਰਕਾਰ ਨੂੰ ਪੈਟਰੋਲ-ਡੀਜ਼ਲ ਦੀ ਕੀਮਤ ਘੱਟਾਏ ਜਾਣ ਦੀ ਅਪੀਲ ਕੀਤੀ ਹੈ।