ਪਠਾਨਕੋਟ: ਹਾਦਸਿਆਂ ਦਾ ਕਾਰਨ ਬਣ ਰਹੇ ਅਵਾਰਾ ਪਸ਼ੂ - ਨਗਰ ਨਿਗਮ ਪਠਾਨਕੋਟ
🎬 Watch Now: Feature Video
ਪਠਾਨਕੋਟ: ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਦੇ ਦਾਅਵੇ ਤਾਂ ਵੱਡੇ-ਵੱਡੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਦੇਖੀਏ ਤਾਂ ਕੁੱਝ ਹੋਰ ਹੀ ਨਜ਼ਰ ਆਉਂਦੀ ਹੈ। ਪਠਾਨਕੋਟ ਵਿੱਚ ਇਨ੍ਹੀਂ ਦਿਨੀਂ ਅਵਾਰਾ ਪਸ਼ੂਆਂ ਦੀ ਭਰਮਾਰ ਹੈ ਪਰ ਨਿਗਮ ਵੱਲੋਂ ਲੋਕਾਂ ਤੋਂ ਲਏ ਗਏ ਗਊ ਸੈੱਸ ਦੇ ਬਾਵਜੂਦ ਵੀ ਪਸ਼ੂਆਂ ਦੀ ਸੰਭਾਲ ਨਹੀਂ ਕੀਤੀ ਜਾ ਰਹੀ। ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹ ਪਸ਼ੂ ਆਏ ਦਿਨ ਹਾਦਸਿਆਂ ਦੀ ਵਜ੍ਹਾ ਬਣਦੇ ਹਨ। ਇਸ ਬਾਰੇ ਸਥਾਨਕ ਵਾਸੀਆਂ ਨੇ ਦੱਸਿਆ ਕਿ ਸ਼ਹਿਰ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਆਵਾਰਾ ਪਸ਼ੂ ਘੁੰਮ ਰਹੇ ਹਨ, ਜਿਨ੍ਹਾਂ 'ਤੇ ਪ੍ਰਸ਼ਾਸਨ ਵੱਲੋਂ ਨਕੇਲ ਨਹੀਂ ਕੱਸੀ ਜਾ ਰਹੀ ਅਤੇ ਉਹ ਹਾਦਸਿਆਂ ਦਾ ਸਬੱਬ ਬਣ ਰਹੇ ਹਨ।