ਮੋਹਾਲੀ 'ਚ ਲੋਕਾਂ ਨੇ ਕਿਸਾਨੀ ਹਿੱਤਾਂ ਨੂੰ ਸਮਰਪਤ ਮਨਾਈ ਕਾਲੀ ਹੋਲੀ - ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ
🎬 Watch Now: Feature Video
ਮੋਹਾਲੀ: ਖੇਤੀ ਬਿੱਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਜੁੱਤੀ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਧਰਨਾ ਲਾਈ ਬੈਠੇ ਹਨ, ਉਥੇ ਹੀ ਹਰਿਆਣਾ ਅਤੇ ਪੰਜਾਬ ਵਿੱਚ ਇਸ ਨੂੰ ਲੈ ਕੇ ਹਰ ਰੋਜ਼ ਰੋਸ ਮੁਜ਼ਾਹਰੇ ਹੋ ਰਹੇ ਹਨ ਹੋਲੀ ਵਾਲੇ ਦਿਨ ਵੀ ਮੋਹਾਲੀ ਵਿੱਚ ਕਿਸਾਨ ਅਤੇ ਆਮ ਲੋਕਾਂ ਨੇ ਕਾਲੀ ਹੋਲੀ ਮਨਾਈ। ਨੌਜਵਾਨ ਕਿਸਾਨ ਏਕਤਾ ਮੰਚ ਦੀ ਅਗਵਾਈ ਹੇਠ ਰੋਸ ਮੁਜ਼ਾਹਰੇ ਦੌਰਾਨ ਲੋਕਾਂ ਨੇ ਕਾਲੇ ਕੱਪੜੇ ਪਾਏ ਹੋਏ ਸਨ ਅਤੇ ਕਾਲੇ ਝੰਡੇ ਹੱਥਾਂ ਵਿੱਚ ਫੜੇ ਸਨ। ਇਸ ਰੋਸ ਮੁਜ਼ਾਹਰਾ ਮੋਹਾਲੀ ਦੇ ਫੇਜ਼ ਸੱਤ ਵਿਚ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ।