ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਪੈ ਰਹੇ ਕਸਬਾ ਗੜ੍ਹਸ਼ੰਕਰ ਦੇ ਲੋਕ - ਕਸਬਾ ਗੜ੍ਹਸ਼ੰਕਰ , ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ 'ਚ ਬਹੁਤੇ ਲੋਕ ਪੀਲੀਆ, ਹੈਜਾ ਆਦਿ ਬਿਮਾਰੀਆਂ ਦੀ ਸ਼ਿਕਾਰ ਹੋ ਰਹੇ ਹਨ। ਇਸ ਦਾ ਮੁੱਖ ਕਾਰਨ ਹੈ ਕਿ ਇੱਥੇ ਗੰਦੇ ਪਾਣੀ ਦੀ ਸਪਲਾਈ ਹੋਰ ਕਾਰਨ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ। ਲਗਾਤਾਰ ਦੂਸ਼ਿਤ ਪਾਣੀ ਪੀਣ ਤੇ ਵਰਤਣ ਕਾਰਨ ਸਥਾਨਕ ਲੋਕ ਬਿਮਾਰ ਪੈ ਰਹੇ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਵੱਲੋਂ ਇਸ ਉੱਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਬਾਰੇ ਸਿਵਲ ਹਸਪਤਾਲ ਹੁਸ਼ਿਆਪੁਰ ਦੇ ਐਸਐਮਓ ਅਧਿਕਾਰੀ ਡਾ. ਟੇਕ ਰਾਜ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ 'ਚ ਕੁੱਝ ਲੋਕਾਂ ਤੋਂ ਪੀਲੀਆ ਹੋਣ ਦੀ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਉੱਥੇ ਦੇ ਲੋਕਾਂ ਨੂੰ ਦੂਸ਼ਿਤ ਪਾਣੀ ਨਾ ਪੀਣ ਦੀ ਹਿਦਾਇਤ ਦਿੱਤੀ ਗਈ। ਮੈਡੀਕਲ ਟੀਮ ਵੱਲੋਂ ਲੋਕਾਂ ਨੂੰ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਥਾਨਕ ਲੋਕਾਂ ਨੇ ਦੱਸਿਆ ਕਿ ਇੱਥੇ ਵਾਟਰ ਸਪਲਾਈ ਦੀਆਂ ਪਾਈਪਾਂ ਖ਼ਰਾਬ ਤੇ ਪੁਰਾਣੀਆਂ ਹੋ ਚੁੱਕੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵਾਰ-ਵਾਰ ਲਿਖਤੀ ਸ਼ਿਕਾਇਤ ਦਿੱਤੇ ਜਾਣ ਮਗਰੋਂ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਬਾਰੇ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਇਸ ਦੇ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਸਥਾਨਕ ਲੋਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੀ ਹੱਲ ਨਾ ਕੱਢਿਆ ਗਿਆ ਤਾਂ ਉਹ ਇਸ ਦੇ ਲਈ ਸੰਘਰਸ਼ ਕਰਨਗੇ।