ਹੁਸ਼ਿਆਰਪੁਰ: ਇਸ ਵਾਰਡ ਦੇ ਲੋਕਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਵਾਰਡ ਨੰਬਰ 50 ਦੇ ਸਥਾਨਕ ਵਾਸੀਆਂ ਨੇ ਸਿੱਖ ਮੁਸਲਿਮ ਦਲਿਤ ਈਸਾਈ ਸਾਂਝਾ ਫਰੰਟ ਦੇ ਸਹਿਯੋਗ ਨਾਲ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਸਥਾਨਕ ਵਾਸੀਆਂ ਨੇ ਕਿਹਾ ਕਿ ਸੂਬਾ ਸਰਕਾਰ(Punjab Government) ਵੱਲੋਂ ਵਾਰਡ ਨੰਬਰ 50 ਚ ਆਉਂਦੇ ਇਲਾਕੇ ਨੀਲਕੰਠ ਅਤੇ ਹਰਗੋਬਿਦ ਨਗਰ ’ਚ ਸੀਵਰੇਜ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਨੀਲਕੰਠ ਅਤੇ ਨਵੀਂ ਵਾਦੀ ਵਿੱਚ ਸੀਵਰੇਜ ਪਾਉਣ ਤੋਂ ਬਾਅਦ ਸੜਕਾਂ ਬਣਾ ਕੇ ਵਾਟਰ ਸਪਲਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਹਰਗੋਬਿੰਦ ਨਗਰ ਦੇ ਵਾਸੀਆਂ ਦੇ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਸੀਵਰੇਜ, ਵਾਟਰ ਸਪਲਾਈ ਅਤੇ ਪੱਕੀਆਂ ਸੜਕਾਂ ਨਾ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਚ ਉਹ ਧਰਨਾ ਪ੍ਰਦਰਸ਼ਨ(Protest) ਕਰਨਗੇ।