ਪੈਟਰੋਲ-ਡੀਜ਼ਲ ਕੀਮਤਾਂ ਨੂੰ ਲੈ ਕੇ ਲੋਕਾਂ ਨੇ ਕੇਂਦਰ ਸਰਕਾਰ ਦਾ ਕੀਤਾ ਵਿਰੋਧ - ਮਹਿੰਗਾਈ ਤੋਂ ਰਾਹਤ ਦੀ ਮੰਗ
🎬 Watch Now: Feature Video
ਮਾਨਸਾ:ਦੇਸ਼ ਭਰ ਵਿੱਚ ਵਧ ਰਹੀ ਮਹਿੰਗਾਈ ਦੇ ਕਾਰਨ ਲੋਕਾਂ ਦਾ ਕੇਂਦਰ ਸਰਕਾਰ ਖਿਲਾਫ ਰੋਸ ਵੱਧਦਾ ਜਾ ਰਿਹਾ ਹੈ। ਹੁਣ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੱਧਣ ਕਾਰਨ ਲੋਕਾਂ ਦੀਆਂ ਜੇਬਾਂ 'ਤੇ ਵਾਧੂ ਭਾਰ ਪੈ ਰਿਹਾ ਹੈ। ਇਸ ਦੇ ਚਲਦੇ ਮਾਨਸਾ 'ਚ ਲੋਕਾਂ ਨੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। ਲੋਕਾਂ ਨੇ ਕਿਹਾ ਕਿ ਪਹਿਲਾਂ ਤੋਂ ਹੀ ਲੋਕ ਕੋਰੋਨਾ ਮਹਾਂਮਾਰੀ ਦੇ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ। ਹੁਣ ਸਰਕਾਰ ਲਗਾਤਾਰ ਗੈਸ ਸਿਲੰਡਰ ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਕੇਂਦਰ ਸਰਕਾਰ ਮਹਿੰਗਾਈ 'ਤੇ ਠੱਲ੍ਹ ਪਾਉਣ ਦੀ ਵੱਲ ਧਿਆਨ ਨਹੀਂ ਦੇ ਰਹੀ। ਲੋਕਾਂ ਨੇ ਕੇਂਦਰ ਸਰਕਾਰ ਤੁਰੰਤ ਮਹਿੰਗਾਈ ਤੋਂ ਰਾਹਤ ਦੀ ਮੰਗ ਕੀਤੀ ਹੈ ਤਾਂ ਜੋ ਆਮ ਲੋਕ ਸੁਖਾਲੇ ਆਪਣਾ ਗੁਜ਼ਾਰਾ ਕਰ ਸਕਣ।