ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਪਾਈਆ ਲਾਹਨਤਾਂ - ਬਿਆਰੀਆਂ ਨੂੰ ਸੱਦਾ
🎬 Watch Now: Feature Video
ਹੁਸ਼ਿਆਰਪੁਰ: ਸਮੇਂ ਦੀਆਂ ਸਰਕਾਰਾਂ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਹਨ। ਉਥੇ ਹੀ ਹੁਸ਼ਿਆਰਪੁਰ ਦੇ ਚਿੰਤਪੂਰਨੀ ਰੋਡ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਦੀ ਮਾਂਓੂਂਟ ਵਿਓੂ ਕਾਲੋਨੀ ਦੇ ਹਾਲਾਤ ਦੇਖ ਕੇ ਇਨ੍ਹਾਂ ਦਾਅਵਿਆਂ ਤੇ ਵਾਅਦਿਆਂ ਦੀ ਜ਼ਮੀਨੀ ਹਕੀਕਤ ਸਾਫ ਦੇਖੀ ਜਾ ਸਕਦੀ ਹੈ। ਲੋਕਾਂ ਨੇ ਆਪਣਾ ਦੁੱਖ ਬਿਆਨ ਕਰਦੇ ਹੋਏ ਦੱਸਿਆ ਕਿ ਬਰਸਾਤੀ ਮੌਸਮ ਹੋਣ ਕਾਰਨ ਇੱਥੇ ਹਰ ਵੇਲੇ ਕਈ ਕਈ ਫੁੱਟ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਕੰਮਕਾਰ ਅਤੇ ਘਰਾਂ ਨੂੰ ਆਉਣ ਜਾਣ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦਾ ਕੰਮ ਕੁਝ ਮਹੀਨੇ ਪਹਿਲਾਂ ਹੋਇਆ ਸੀ ਜਿਸ ਤੋਂ ਬਾਅਦ ਇਹ ਗਲੀਆਂ ਵਿਧੀ ਬਣੀਆਂ ਅਤੇ ਕਈ ਨਾਲੀਆਂ ਦਾ ਪਾਣੀ ਇਸ ਪਾਣੀ ਨਾਲ ਮਿਲ ਕੇ ਬਦਬੂ ਅਤੇ ਬਿਆਰੀਆਂ ਨੂੰ ਸੱਦਾ ਦੇ ਰਿਹਾ ਹੈ।