ਅਕਾਲੀ ਦਲ ਤੇ ਬੀਜੇਪੀ ਖਿਲਾਫ ਲੋਕਾਂ 'ਚ ਅੱਜ ਵੀ ਹੈ ਨਫ਼ਰਤ: ਚੀਮਾ - 117 ਉਮੀਦਵਾਰ
🎬 Watch Now: Feature Video
ਚੰਡੀਗੜ੍ਹ :ਆਮ ਆਦਮੀ ਪਾਰਟੀ ਦੇ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਸਣੇ ਸੁਖਬੀਰ ਬਾਦਲ ਤੇ ਨਿਸ਼ਾਨਾ ਸਾਧਦੀਆਂ ਕਿਹਾ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਉਣ ਵਾਲਿਆਂ ਨੂੰ ਲੋਕ ਮੁਆਫ ਨਹੀਂ ਕਰਨਗੇ ਅਤੇ ਅੱਜ ਵੀ ਇਹਨਾਂ ਲੋਕਾਂ ਨੂੰ ਪੰਜਾਬ ਦੇ ਲੋਕ ਸਭ ਤੋ ਵੱਧ ਨਫਰਤ ਕਰਦੇ ਹਨ ਅਤੇ ਅਕਾਲੀ ਦਲ ਨੂੰ ਆਪਣੇ ਉਮੀਦਵਾਰ ਦੱਸਣ ਲਈ ਰੈਲੀਆਂ ਦਾ ਸਹਾਰਾ ਲੈਣਾ ਪੈ ਰਿਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ 117 ਉਮੀਦਵਾਰ ਹੀ ਨਹੀਂ ਹਨ । ਬੱਚਿਆਂ ਦੇ ਮਾਪਿਆਂ ਦੀ ਐਸੋਸੀਏਸ਼ਨ ਵੱਲੋਂ ਸਕੂਲ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਮੁੱਖਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮਾਪਿਆਂ ਸਣੇ ਸਕੂਲ ਵਾਲਿਆਂ ਦੀ ਮੰਗਾਂ ਮੰਨ ਲੈਣੀਆਂ ਚਾਹੀਂਦੀਆਂ ਹਨ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਤਹਿਤ ਸਕੂਲ ਖੌਲ੍ਹਣ ਦੀ ਆਗਿਆ ਦੇ ਦੇਣੀ ਚਾਹੀਦੀ ਹੈ।