ਕਿਸਾਨਾਂ ਦੇ ਹੱਕ ਦੇ ਵਿੱਚ ਦਿਵਯਾਂਗ ਅਤੇ ਮਹਿਲਾਵਾਂ ਨੇ ਵੀ ਦਿੱਤਾ ਧਰਨਾ - ਕਿਸਾਨ ਅੰਦੋਲਨ
🎬 Watch Now: Feature Video
ਮਲੇਰਕੋਟਲਾ: ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਆਪਣੇ ਕਾਰੋਬਾਰ ਬੰਦ ਕਰਕੇ ਇਸ ਬੰਦ ਦਾ ਸਮਰਥਨ ਕੀਤਾ ਗਿਆ। ਦਿੱਲੀ ਗੇਟ ਵਿਖੇ ਏਕਤਾ ਹੈਂਡਾਕੈਪਡ ਐਂਡ ਵਿਧਵਾ ਵੈਲਫੇਅਰ ਸੁਸਾਇਟੀ ਅਧੀਨ ਲੱਗੇ ਧਰਨੇ 'ਚ ਵੱਡੀ ਗਿਣਤੀ ਵਿੱਚ ਦਿਵਯਾਂਗ ਅਤੇ ਮਹਿਲਾਵਾਂ ਨੇ ਹਿੱਸਾ ਲਿਆ। ਮੀਡੀਆ ਦੇ ਰੂ-ਬਰੂ ਹੁੰਦਿਆਂ ਇਨ੍ਹਾਂ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਰ ਕੀਮਤ 'ਤੇ ਕਿਸਾਨਾਂ ਅੱਗੇ ਝੁਕਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਰਕਾਰ ਬਣਾਉਣਾ ਜਾਣਦੇ ਹਨ ਤਾਂ ਸਰਕਾਰ ਨੂੰ ਲਾਹਉਣਾ ਵੀ ਜਾਣਦੇ ਹਨ।