ਬਿਜਲੀ ਸਸਤੀ ਦੇ ਫੈਸਲੇ ਨੂੰ ਲੈ ਕੇ ਲੋਕਾਂ ਨੇ ਲੱਡੂ ਵੰਡ ਮਨਾਈ ਖੁਸ਼ੀ - electricity
🎬 Watch Now: Feature Video
ਮਾਨਸਾ: ਪੰਜਾਬ ਸਰਕਾਰ (Government of Punjab) ਵੱਲੋਂ ਦੀਵਾਲੀ (Diwali) ਮੌਕੇ ਦਿੱਤੇ ਪੰਜਾਬ ਵਾਸੀਆਂ ਨੂੰ ਦੀਵਾਲੀ ਗਿਫਟ ਦੇ ਤਹਿਤ ਹਲਕਾ ਸਰਦੂਲਗੜ੍ਹ ਵਿਖੇ ਚੇਅਰਮੈਨ ਬਿਕਰਮ ਮੋਫਰ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਜੋ ਪੰਜਾਬ ਵਾਸੀਆਂ ਦੇ ਨਾਲ ਸੱਤਾ ਸੰਭਾਲਦਿਆਂ ਹੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਚਰਨਜੀਤ ਚੰਨੀ (Charanjit Channi) ਪੂਰਾ ਕਰ ਰਹੇ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ (Charanjit Channi) ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ (Diwali) ਮੌਕੇ ਗਿਫ਼ਟ ਦਿੱਤਾ ਹੈ ਜਿਸ ਦੇ ਵਿੱਚ ਤਿੰਨ ਰੁਪਏ ਬਿਜਲੀ ਯੂਨਿਟ ਘੱਟ ਕੀਤੀ ਹੈ ਅਤੇ ਇਸਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੂੰ ਵੀ ਤੋਹਫ਼ਾ ਦਿੱਤਾ ਹੈ।