ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਲੋਕ ਮੇਲੇ ਪਹੁੰਚੇ - ਬਾਬਾ ਬੂਟਾ ਭਗਤ ਪ੍ਰਬੰਧਕ ਕਮੇਟੀ
🎬 Watch Now: Feature Video
ਹੁਸ਼ਿਆਰਪੁਰ:ਟਾਂਡਾ ਉੜਮੁੜ ਵਿਖੇ ਸੰਤ ਬਾਬਾ ਬੂਟਾ ਭਗਤ ਮੇਲਾ ਭਾਵੇਂ ਪ੍ਰਬੰਧਕ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਪਰ ਰੋਕਣ ਦੇ ਬਾਵਜੂਦ ਵੀ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਅਪਣੀਆਂ ਮਨੋਕਾਮਣਾ ਪੂਰੀਆਂ ਹੋਣ ਅਤੇ ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਦੀ ਅਰਦਾਸ ਕੀਤੀ। ਦੁਆਬੇ ਦਾ ਸਭ ਤੋਂ ਵੱਡਾ ਲੱਗਣ ਵਾਲਾ ਸਾਲਾਨਾ ਜੋੜ ਮੇਲਾ ਬਾਬਾ ਬੂਟਾ ਭਗਤ ਪ੍ਰਬੰਧਕ ਕਮੇਟੀ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੱਦ ਕਰ ਦਿੱਤਾ ਸੀ। ਪਰ ਫਿਰ ਵੀ ਸੰਗਤਾਂ ਨੇ ਕੋਰੋਨਾ ਦੀ ਪਰਵਾਹ ਨਾਂ ਕਰਦੇ ਹੋਏ ਹਜਾਰਾਂ ਦੀ ਗਿਣਤੀ ਵਿਚ ਪਹੁੰਚ ਕੇ ਹਾਜਰੀ ਭਰੀ ਇਸ ਮੌਕੇ ਸ਼ਿਵ ਸੈਨਾ ਦੇ ਸੂਬਾ ਪ੍ਰਧਾਨ ਘਨੋਲੀ ਨੇ ਕਿਹਾ ਕਿ ਸੰਤਾਂ ਮਹਾਂਪੁਰਸ਼ਾਂ ਦੇ ਦਰਬਾਰ ਤੇ ਅਰਦਾਸਾਂ ਪੂਰੀਆਂ ਹੁੰਦੀਆਂ ਹਨ।