ਵਧੀਆਂ ਤੇਲ ਕੀਮਤਾਂ ਨੂੰ ਲੈਕੇ ਚਿੰਤਾ ‘ਚ ਡੁੱਬਿਆ ਅੰਨਦਾਤਾ
🎬 Watch Now: Feature Video
ਪੂਰੇ ਦੇਸ਼ ਦੇ ਕਿਸਾਨ ਡੀਜ਼ਲ-ਪੈਟਰੋਲ, ਬਿਜਲੀ ਦੇ ਉੱਪਰ ਨਿਰਭਰ ਕਰਦੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਦੀਆਂ ਕੀਮਤਾਂ ‘ਤੇ ਕੰਟਰੋਲ ਨਾ ਕਰ ਕੇ ਇਨ੍ਹਾਂ ਨੂੰ ਵਧਾਇਆ ਜਾ ਰਿਹਾ ਹੈ ਇਸੇ ਤਰ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਬੀਜਣ ਵਾਸਤੇ ਜਿੱਥੇ ਬਿਜਲੀ ਦੀ ਜ਼ਰੂਰਤ ਪੈਂਦੀ ਹੈ ਉਥੇ ਡੀਜ਼ਲ ਦੀ ਵੀ ਜ਼ਰੂਰਤ ਪੈਂਦੀ ਹੈ। ਇਸ ਮੌਕੇ ਜਦ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦੇ ਰੇਟ ਇਸ ਕਦਰ ਵਧਾ ਦਿੱਤੇ ਗਏ ਹਨ ਕਿ ਸਾਨੂੰ ਜਰਨੇਟਰ ਤੇ ਇੰਜਣ ਚਲਾਉਣੇ ਵੀ ਮੁਸ਼ਕਿਲ ਹੋ ਗਏ ਹਨ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਿਜਲੀ ਪੂਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਕਹਿੰਦੀ ਹੈ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਮੁਫ਼ਤ ਬਿਜਲੀ ਦੇਣ ਦੀ ਬਜਾਏ ਘੱਟ ਰੇਟਾਂ ਵਿਚ ਬਿਜਲੀ ਦਿੱਤੀ ਜਾਵੇ ਪਰ ਬਿਜਲੀ ਪੂਰੀ ਦਿੱਤੀ ਜਾਵੇ।