ਰਾਜਪੁਰਾ: ਹਸਪਤਾਲ 'ਚ ਜ਼ਖਮੀ ਵਿਅਕਤੀ 'ਤੇ ਕੀਤਾ ਹਮਲਾ - patiala latest news
🎬 Watch Now: Feature Video
ਪਟਿਆਲਾ ਵਿਖੇ ਰਾਜਪੁਰਾ ਦੇ ਹਸਪਤਾਲ 'ਚ ਤੇਜ਼ਧਾਰ ਵਾਲੇ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਨਾਲ ਰਾਜਪੁਰਾ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਦਾ ਕਾਰਨ ਦੋ ਧਿਰਾਂ ਦੀ ਪੁਰਾਣੀ ਰੰਜਿਸ਼ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਖੇੜੀ ਦੇ ਥਾਣੇ 'ਚ ਦੋਹਾਂ ਧਿਰਾਂ ਨੂੰ ਸਮਝਾਇਆ ਗਿਆ ਤੇ ਜਖ਼ਮੀ ਵਿਅਕਤੀ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਦੂਜੇ ਧਿਰ ਵੱਲੋਂ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਜਾ ਕੇ ਜਖ਼ਮੀ ਵਿਅਕਤੀ 'ਤੇ ਮੁੜ ਹਮਲਾ ਕੀਤਾ ਗਿਆ। ਇਸ ਨਾਲ ਜ਼ਖਮੀ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।