ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹਰ ਦਿਨ ਹੋ ਰਿਹਾ ਵਾਧਾ, ਲੋਕ ਪਰੇਸ਼ਾਨ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਕਰੋਨਾ ਮਹਾਂਮਾਰੀ ਕਾਰਨ ਲਗੇ ਲੌਕਡਾਊਨ ਨਾਲ ਲੋਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸਰਕਾਰ ਆਮ ਲੋਕਾਂ 'ਤੇ ਦੌਹਰੀ ਪਰੇਸ਼ਾਨੀ ਪਾ ਰਹੀ ਹੈ। ਦੇਸ਼ ਵਿੱਚ ਲਗਾਤਾਰ ਦਸਵੇਂ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਤੇਲ ਦੀ ਕੀਮਤ ਵਿੱਚ ਚਾਰ ਤੋਂ ਪੰਜ ਰੁਪਏ ਵਾਧਾ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਨਾਲ ਟ੍ਰਾਂਸਪੋਰਟ 'ਤੇ ਅਸਰ ਪਵੇਗਾ। ਜਿਸ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਸਰਕਾਰ ਨੂੰ ਕੁਝ ਸੋਚਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।