ਫਗਵਾੜਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 8 ਮੁਲਜ਼ਮਾਂ ਨੂੰ ਕੀਤਾ ਕਾਬੂ - Phagwara police news
🎬 Watch Now: Feature Video
ਫਗਵਾੜਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਸਮੇ ਤੋਂ ਸ਼ਹਿਰ 'ਚ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ ਹੋ ਗਿਆ ਸੀ, ਜਿਸ ਦੇ ਚੱਲਦੇ ਪੁਲਿਸ ਨੇ ਵਿਸ਼ੇਸ਼ ਟੀਮ ਬਣਾ ਕੇ ਇਨ੍ਹਾਂ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਦੀ ਉਕਤ ਟੀਮ ਨੇ ਆਪਣੀ ਮੁਹਿੰਮ ਦੇ ਤਹਿਤ ਲੁੱਟ ਖੋਹ ਤੇ ਵਾਹਨ ਚੋਰੀ ਦੀਆਂ ਕਰੀਬ 18 ਵਾਰਦਾਤਾਂ ਨੂੰ ਹੱਲ ਕਰਦੇ ਹੋਏ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਵਲੋਂ ਲੁੱਟਖੋਹ ਦੌਰਾਨ ਖੋਹਿਆ ਹੋਇਆ ਸਮਾਨ ਵੀ ਬਰਾਮਦ ਕੀਤਾ। ਉਕਤ ਗਿਰੋਹ ਕੋਲੋਂ ਪੁਲਿਸ ਨੇ ਚੋਰੀ ਦੇ ਮੋਟਰ ਸਾਈਕਲ ਮੋਬਾਇਲ ਫੋਨ, ਸੋਨਾ ਅਤੇ ਨਕਦੀ ਬਰਾਮਦ ਕੀਤੀ।