ਫਾਜ਼ਿਲਕਾ: ਫਾਰਮਾਸਿਸਟਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
🎬 Watch Now: Feature Video
ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਵਿੱਚ ਹੈਲਥ ਡਿਪਾਰਟਮੈਂਟ ਨਾਲ ਜੁੜੇ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਪਿਛਲੇ 14 ਸਾਲਾਂ ਤੋਂ ਨਿਭਾ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਫ਼ਾਇਦਾ ਨਹੀਂ ਮਿਲਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਰੈਗੂਲਰ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪੱਕੇ ਨਹੀਂ ਕਰੇਗੀ ਤਾਂ ਉਹ ਅਣਮਿੱਥੇ ਸਮੇਂ ਤੱਕ ਸੰਘਰਸ਼ ਕਰਨਗੇ।