ਫਿਲੌਰ ਪੁਲਿਸ ਨੇ ਲੁੱਟ ਖੋਹ ਤੇ ਨਸ਼ਾ ਤਸਕਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - 10 ਗ੍ਰਾਮ ਹੈਰੋਇਨ ਬਰਾਮਦ
🎬 Watch Now: Feature Video
ਜਲੰਧਰ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ 'ਤੇ ਅਪਰਾਧਕ ਮਾਮਲਿਆਂ 'ਤੇ ਠੱਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਕਸਬਾ ਫਿਲੌਰ ਪੁਲਿਸ ਨੇ ਲੁੱਟ ਖੋਹ ਤੇ ਨਸ਼ਾ ਤਸਕਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿਹਾਤੀ ਪੁਲਿਸ ਦੇ ਐਸਐਸਪੀ ਸੰਦੀਪ ਕਪੂਰ ਨੇ ਦੱਸਿਆ ਕਿ ਰੋਜ਼ਾਨਾ ਗਸ਼ਤ ਦੌਰਾਨ ਪੁਲਿਸ ਟੀਮ ਨੇ ਫਿਲੌਰ ਦੇ ਵੇਰਕਾ ਮਿਲਕ ਪਲਾਂਟ ਨੇੜੇ ਇੱਕ ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਮਲੁਜ਼ਮ ਦੀ ਪਛਾਣ ਲਲਿਤ ਕੁਮਾਰ, ਲੁਧਿਆਣਾ ਦੇ ਵਸਨੀਕ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੂਜੇ ਮਾਮਲੇ 'ਚ ਲੁੱਟ ਖੋਹ ਕਨਰ ਵਾਲੇ ਇੱਕ ਹੋਰ ਮੁਲਜ਼ਮ ਨੂੰ ਚੋਰੀ ਦੇ ਮੋਬਾਈਲ ਸਣੇ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਦੀ ਪਛਾਣ ਗੌਰਵਪ੍ਰੀਤ ਸਿੰਘ ਵਾਸੀ ਫਿਲੌਰ ਵਜੋਂ ਹੋਈ ਹੈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।