ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ, ਅਕਾਲੀ ਦਲ ਨੇ ਕੀਤੀ ਮੁਆਵਜ਼ੇ ਦੀ ਮੰਗ
🎬 Watch Now: Feature Video
ਬਠਿੰਡਾ: ਚਿੱਟੇ ਸੋਨੇ ਵਜੋਂ ਜਾਣੇ ਜਾਂਦੇ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਨੇ 100 ਪ੍ਰਤੀਸ਼ਤ ਫ਼ਸਲ ਬਰਬਾਦ ਕਰਕੇ ਰੱਖ ਦਿੱਤੀ। ਕਿਸਾਨਾਂ ਵੱਲੋਂ ਲਗਾਤਾਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਪ੍ਰਸ਼ਾਸਨ ਨੂੰ ਮੈਮੋਰੰਡਮ ਸੌਂਪਿਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਤਲਵੰਡੀ ਸਾਬੋ ਤੋਂ ਉਮੀਦਵਾਰ ਜੀਤਮਹਿੰਦਰ ਸਿੱਧੂ ਨੇ ਕਿਹਾ ਕਿ ਗੁਲਾਬੀ ਸੁੰਡੀ ਨੇ ਨਰਮੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਕਰ ਦਿੱਤੀ ਹੈ, ਜਿਸ ਕਾਰਨ ਮਜ਼ਬੂਰਨ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਵਾਹੁਣਾ ਪੈ ਰਿਹਾ ਹੈ। ਪ੍ਰਤੀ ਏਕੜ ਕਰੀਬ ਇੱਕ ਲੱਖ ਰੁਪਿਆ ਖ਼ਰਚਾ ਕਰਨ ਦੇ ਬਾਵਜੂਦ ਕਿਸਾਨ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫ਼ਸਲ ਨਹੀਂ ਬਚਾ ਸਕੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਪੈਸ਼ਲ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।