ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੇ ਕੀਰਤਪੁਰ ਸਾਹਿਬ ਦੇ ਗੁਰੂ ਘਰਾਂ ਵਿੱਚ ਲਗਾਏ ਪੌਦੇ - ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਨੇ ਬੂਟੇ ਲਗਾਉਣ ਦੀ ਮੁਹਿੰਮ ਦੇ ਤਹਿਤ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਗੁਰੂ ਘਰ ਵਿੱਚ ਬੂਟੇ ਲਗਾਏ। ਬੀਬੀ ਕੁਲਵਿੰਦਰ ਕੌਰ ਨੇ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਜਿਸ ਵਿੱਚ ਨਿੰਮ, ਅਰਜਨ ਤੇ ਕਸੂਮ ਆਦਿ ਤਰ੍ਹਾਂ ਦੇ ਬੂਟੇ ਸ਼ਾਮਲ ਹਨ। ਬੀਬੀ ਕੁਲਵਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸੂਬੇ ਵਿੱਚ ਇੱਕ ਲੱਖ ਤੋਂ ਵੱਧ ਬੂਟੇ ਲਗਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਉਨ੍ਹਾਂ ਵੱਲੋਂ ਆਪਣੇ ਜ਼ਿਲ੍ਹੇ ਵਿੱਚ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਅੰਦਰ ਬੂਟੇ ਲਗਾਏ ਜਾ ਰਹੇ ਹਨ।