ਸ਼੍ਰੋਮਣੀ ਕਮੇਟੀ ਦੀ ਪਹਿਲ, ਸ਼ਹੀਦੀ ਜੋੜ-ਮੇਲ ਮੌਕੇ ਪਲਾਸਟਿਕ ਦੀ ਵਰਤੋਂ ਉੱਤੇ ਰੋਕ - gobind singh longowal
🎬 Watch Now: Feature Video

ਫ਼ਤਿਹਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਮੁੱਖ ਰੱਖਦੇ ਹੋਏ ਐਸਜੀਪੀਸੀ ਵੱਲੋਂ ਫ਼ਤਿਹਗੜ੍ਹ ਸਾਹਿਬ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੀ ਮੌਜੂਦ ਰਿਹਾ ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਸ਼ਹੀਦੀ ਸਭਾ ਦੇ ਮੌਕੇ ਚਾਹ, ਸਾਦੇ ਦਾਲ ਫੁਲਕੇ ਦੇ ਲੰਗਰ ਲਗਾਏ ਜਾਣ, ਕੋਈ ਵੀ ਮਠਿਆਈ ਦੇ ਲੰਗਰ ਨਾ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਗਠੜੀ ਘਰ, ਜੋੜੇ ਘਰ ਅਤੇ ਕੋਈ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਲਈ ਸੀਸੀਟੀਵੀ ਕੈਮਰਿਆਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਾਲੇ ਦਿਨ ਸਫ਼ਾਈ ਕਰਨ ਲਈ ਵਿਸ਼ੇਸ਼ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਫ਼ਤਿਹਗੜ੍ਹ ਸਾਹਿਬ ਵਿੱਚ ਲੱਗਣ ਵਾਲੇ ਲੰਗਰਾਂ ਦੇ ਮੌਕੇ ਡਿਸਪੋਜ਼ਲ ਅਤੇ ਪਲਾਸਟਿਕ ਦੇ ਬਰਤਨਾਂ ਨੂੰ ਵਰਤਣ ਦੇ ਸਵਾਲ ਤੇ ਬੋਲਦੇ ਹੋਏ ਕਿਹਾ ਕਿ ਉਹ ਸੰਗਤ ਨੂੰ ਅਪੀਲ ਕਰਦੇ ਹਨ ਕਿ ਪਲਾਸਟਿਕ ਡਿਸਪੋਜ਼ਲ ਦੀ ਬਿਲਕੁੱਲ ਵਰਤੋਂ ਨਾ ਕੀਤੀ ਜਾਵੇ।