ਜ਼ਹਿਰੀਲੀ ਸ਼ਰਾਬ ਮਾਮਲਾ: ਬਸਪਾ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

🎬 Watch Now: Feature Video

thumbnail

By

Published : Aug 5, 2020, 8:08 PM IST

ਮੋਗਾ: ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਵੱਲੋਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵਧੇਰੇ ਵਿਅਕਤੀਆਂ ਦੀ ਮੌਤ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਬਸਪਾ ਜ਼ਿਲ੍ਹਾ ਮੋਗਾ ਦੇ ਸਕੱਤਰ ਜਗਤਾਰ ਸਿੰਘ ਚੜਿੱਕ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੋਪੀ, ਬਸਪਾ ਦੇ ਮੀਤ ਪ੍ਰਧਾਨ ਵਾਰਿਸ ਮਸੀਹ ਡਰੋਲੀ ਭਾਈ, ਕੁਲਵੰਤ ਸਿੰਘ ਮੋਗਾ, ਵਿੱਤ ਸਕੱਤਰ ਜਸਵੰਤ ਸਿੰਘ ਘਾਲੀ, ਇਸਤਰੀ ਵਿੰਗ ਦੀ ਆਗੂ ਸੁਨੀਤਾ ਰਾਣੀ, ਸੁਰਜੀਤ ਮਸੀਹ ਸਿਟੀ ਪ੍ਰਧਾਨ ਨੇ ਕਿਹਾ ਕਿ ਨਕਲੀ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਵਿਰੁੱਧ ਕਾਂਗਰਸ ਸਰਕਾਰ ਵੱਲੋਂ ਸਖ਼ਤ ਕਾਰਵਾਈ ਨਾ ਹੋਣ ਕਾਰਨ ਅੱਜ ਪੰਜਾਬ ਵਿੱਚ ਇਨ੍ਹਾਂ ਵੱਡਾ ਦੁਖਾਂਤ ਵਾਪਰਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.