ਰੈਸਟੋਰੈਂਟ ‘ਚ ਚੱਲ ਰਹੀ ਹੁੱਕਾਬਾਰ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ - ਨਸ਼ੇ ਖਿਲਾਫ਼ ਲਗਾਤਾਰ ਮੁਹਿੰਮ ਸ਼ੁਰੂ
🎬 Watch Now: Feature Video
ਜਲੰਧਰ: ਸੂਬੇ ਦੇ ਵਿੱਚ ਪੁਲਿਸ ਵੱਲੋਂ ਨਸ਼ੇ ਖਿਲਾਫ਼ ਲਗਾਤਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਕਿ ਨਸ਼ੇ ਨੂੰ ਖਤਮ ਕੀਤਾ ਜਾ ਸਕੇ। ਇਸਦੇ ਚੱਲਦੇ ਹੀ ਜਲੰਧਰ ਅਰਬਨ ਅਸਟੇਟ ਫੇਸ ਟੂ ਦੇ ਕੋਲ ਰੈਸਟੋਰੈਂਟ ਦੇ ਵਿੱਚ ਚੱਲ ਰਹੀ ਹੁੱਕਾਬਾਰ ਨੂੰ ਲੈਕੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਰੈਸਟੋਰੈਂਟ ਦੇ ਵਿੱਚ ਰੇਡ ਕਰਕੇ ਹੋਟਲ ਮਾਲਿਕ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਹੋਟਲ ਦੇ ਦੋ ਮਾਲਕਾਂ ਦੇ ਵਿੱਚ ਇੱਕ ਮੌਕੇ ਤੋਂ ਭੱਜਣ ਦੇ ਵਿੱਚ ਕਾਮਯਾਬ ਹੋ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।