COVID-19: ਪੁਲਿਸ ਪ੍ਰਸ਼ਾਸਨ ਨੇ ਫਲੈਗ ਮਾਰਚ ਰਾਹੀ ਲੋਕਾਂ ਨੂੰ ਕੀਤਾ ਜਾਗਰੂਕ - ਕੋਰੋਨਾ ਮਹਾਂਮਾਰੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12024260-923-12024260-1622883806882.jpg)
ਜਲੰਧਰ: ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੁਲਿਸ ਦੇ ਅਧਿਕਾਰੀਆਂ ਨੇ ਪੁਲਿਸ ਫੋਰਸ ਅਤੇ ਬਲੈਕ ਕਮਾਂਡੋ ਨੂੰ ਨਾਲ ਲੈ ਕੇ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਫਲੈਗ ਮਾਰਚ ਕੱਢਿਆ। ਇਸ ਸਬੰਧ ਚ ਏਸੀਪੀ ਬਲਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਚੌਂਕ ਬਾਜਾਰ, ਮੰਦਰ, ਗੁਰਦੁਆਰੇ ਦੇ ਬਾਹਰ ਪੁਲਿਸ ਫੋਰਸ ਅਤੇ ਕਮਾਂਡੋ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਸ਼ਰਾਰਤੀ ਤੱਤ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।