ਸੁਨੀਲ ਜਾਖੜ ਨੂੰ ਚੂੜੀਆ ਦੇਣ ਜਾ ਰਹੀਆਂ ਭਾਜਪਾ ਮਹਿਲਾ ਮੋਰਚਾ ਦੀ ਪੁਲਿਸ ਨਾਲ ਹੋਈ ਤਕਰਾਰ - ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ
🎬 Watch Now: Feature Video
ਪਿਛਲੇ ਦਿਨੀਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਮਲੋਟ ਵਿੱਚ ਹੋਈ ਸ਼ਰਮਨਾਕ ਘਟਨਾ ਨੂੰ ਲੈ ਕੇ ਪੰਜਾਬ ਵਿੱਚ ਭਾਜਪਾ ਮਹਿਲਾ ਮੋਰਚੇ ਵੱਲੋਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਮੰਤਰੀਆਂ ਨੂੰ ਚੂੜੀਆਂ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਇਸੇ ਰੋਸ ਮਾਰਚ ਦੇ ਚੱਲਦੇ ਭਾਰਤੀ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਿਵਾਸ ਸਥਾਨ ’ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਜਿੱਥੇ ਉਨ੍ਹਾਂ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ ਕਾਰਨ ਪੁਲਿਸ ਅਤੇ ਪੰਜਾਬ ਪ੍ਰਧਾਨ ਵਿਚਾਲੇ ਤਕਰਾਰ ਵਧ ਗਈ। ਇਸ ਮੌਕੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਇਹ ਲੋਕ ਭਾਜਪਾ ਤੋਂ ਡਰੇ ਹੋਏ ਹਨ ਕਿਉਂਕਿ ਸਾਲ 2022 ਚ ਪੰਜਾਬ ਚ ਭਾਜਪਾ ਦੀ ਸਰਕਾਰ ਬਣੇਗੀ।