ਨਾਈਟ ਕਰਫ਼ਿਊ ਦੌਰਾਨ ਸ਼ਹਿਰ ’ਚ ਘੁੰਮਣ ਵਾਲਿਆਂ ਖ਼ਿਲਾਫ਼ ਸਖਤੀ
🎬 Watch Now: Feature Video
ਸ਼੍ਰੀ ਮੁਕਤਸਰ ਸਾਹਿਬ: ਸੂਬੇ ਵਿੱਚ ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਮੱਦੇਨਜ਼ਰ ਸਰਕਾਰ ਵੱਲੋਂ ਨਾਈਟ ਕਰਫਿਊ ਦਾ ਸਮਾਂ ਹੁਣ ਸ਼ਾਮ ਛੇ ਤੋਂ ਸਵੇਰੇ ਪੰਜ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਸ਼ਹਿਰ ’ਚ ਪੁਲਸ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਬਿਨਾਂ ਕੰਮ ਤੋਂ ਘੁੰਮਣ ਵਾਲੇ ਲੋਕਾਂ ਉੱਤੇ ਕਸੀ ਜਾ ਰਹੀ ਹੈ। ਸ਼ਹਿਰ ਦੇ ਮੁੱਖ ਚੌਕਾਂ ਉੱਤੇ ਨਾਕਾਬੰਦੀ ਕਰ ਕੇ ਆਉਣ ਜਾਣ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸਐੱਚਓ ਅੰਗਰੇਜ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵੱਲੋ ਬਿਨਾਂ ਕੰਮ ਤੋਂ ਘੁੰਮਣ ਵਾਲੇ ਲੋਕਾਂ ਨੂੰ ਰੋਕ ਕੇ ਉਨ੍ਹਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।