ਨਸ਼ੀਲੇ ਪਦਾਰਥਾਂ ਸਣੇ 2 ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ - ludhiana police
🎬 Watch Now: Feature Video
ਲੁਧਿਆਣਾ ਐਸ.ਟੀ.ਐਫ ਟੀਮ ਨੇ ਰਾਹੋਂ ਰੋਡ 'ਤੇ ਸਥਿਤ ਗਹਿਲੇਵਾਲ ਟੀ-ਪੁਆਇੰਟ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਟੀ.ਵੀ.ਐਸ ਸਕੂਟਰੀ ਸਵਾਰ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਡਿੱਗੀ ਵਿੱਚ ਲਕੋਈ ਹੋਈ 712 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਸ਼ੀਆਂ ਦੀ ਪਹਿਚਾਣ ਫ਼ਿਰੋਜ਼ ਆਲਮ ਅਤੇ ਨਰੇਸ਼ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ਼ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਦੋਵੇਂ ਦੋਸ਼ੀ ਪਿਛਲੇ ਕਰੀਬ ਇੱਕ ਸਾਲ ਤੋਂ ਹੈਰੋਇਨ ਵੇਚਣ ਦਾ ਨਜਾਇਜ਼ ਧੰਦਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਦੋ ਆਰੋਪੀ ਨੰਦਾ ਕਲੋਨੀ ਵਿੱਚ ਨਸ਼ੇ ਦੀ ਸਪਲਾਈ ਦੇਣ ਆ ਰਹੇ ਹਨ। ਇਸ 'ਤੇ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕਰਕੇ 712 ਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਇਲੈਕਟ੍ਰਾਨਿਕ ਵਜ਼ਨ ਤੋਲਣ ਵਾਲਾ ਕੰਡਾ, ਅਤੇ 90 ਪਲਾਸਟਿਕ ਦੇ ਛੋਟੇ ਲਿਫ਼ਾਫ਼ੇ ਬਰਾਮਦ ਕੀਤੇ ਗਏ ਹਨ। ਹਰਬੰਸ ਸਿੰਘ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਥਾਣਾ S.T.F ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈ ਕੇ ਹੋਰ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ।