ਜੈਤੋ ਵਿਖੇ ਧਰਨੇ ਦੇ ਦੌਰਾਨ ਪੁਲਿਸ ਨੇ 50 ਕਿਸਾਨਾਂ ਨੂੰ ਹਿਰਾਸਤ 'ਚ ਲਿਆ - ਕਿਸਾਨਾਂ ਨੇ ਜਾਮ ਕੀਤਾ ਰੇਲਵੇ ਟਰੈਕ
🎬 Watch Now: Feature Video
ਫ਼ਰੀਦਕੋਟ : ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਦਰਜ ਕੇਸ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਦੇ ਤਹਿਤ ਬੀਕੇਯੂ ਸਿੱਧੂਪੁਰ ਵੱਲੋਂ ਜੈਤੋ ਵਿਖੇ ਬੀਤੇ ਕਰੀਬ ਪਿਛਲੇ 22 ਦਿਨਾਂ ਤੋਂ ਧਰਨਾਂ ਦਿੱਤਾ ਜਾ ਰਿਹਾ ਹੈ। ਜਿਸ ਦੇ ਚਲਦੇ ਅੱਜ ਯੂਨੀਅਨ ਦੇ ਸੱਦੇ ਤੇ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਐਸਡੀਐਮ ਦਫਤਰ ਜੈਤੋ ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨ ਦੇ ਦੌਰਾਨ ਕਿਸਾਨਾਂ ਵੱਲੋਂ ਰੇਲਵੇ ਟਰੈਕ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਪਰ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਰੋਕਿਆ। ਇਸ ਦੌਰਾਨ ਪੁਲਿਸ ਵੱਲੋਂ 50 ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਵਾਰ-ਵਾਰ ਮੀਟਿੰਗ ਕਰਨ 'ਤੇ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਗ੍ਰਿਫ਼ਤਾਰੀਆਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਜੈਤੋ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਰੇਲਵੇ ਟਰੈਕ ਜਾਮ ਨਹੀਂ ਕਰਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 50 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਕਿਸਾਨਾਂ ਦਾ ਜੋ ਪੱਕਾ ਧਰਨਾ ਜੈਤੋ ਪੁਲਿਸ ਥਾਣੇ ਦੇ ਸਾਹਮਣੇ ਚੱਲ ਰਿਹਾ ਸੀ ਉਸ ਨੂੰ ਕਿਸਾਨਾਂ ਨੇ ਮੁਕਤਸਰ ਰੋਡ ਤੇ ਲਗਾ ਦਿੱਤਾ ਹੈ ਅਤੇ ਮੁਕਤਸਰ ਰੋਡ ਜਾਮ ਕੀਤਾ ਹੋਇਆ ਹੈ। ਉਨ੍ਹਾਂ ਸਾਰਾ ਐਕਸ਼ਨ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੇ ਹੋਇਆ ਹੈ ਅਤੇ ਮਾਨਯੋਗ ਸੁਪ੍ਰੀਮ ਕੋਰਟ ਦੇ ਹੁਕਮ ਹਰ ਹਾਲ 'ਚ ਮੰਨਣੇ ਪੈਣਗੇ।