ਲੰਗਰ ਸੇਵਾ ਕਰ ਰਹੇ ਅਕਾਲੀ ਆਗੂ ਗੁਰਦੀਪ ਗੋਸ਼ਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਅਕਾਲੀ ਆਗੂ ਗੁਰਦੀਪ ਗੋਸ਼ਾ
🎬 Watch Now: Feature Video
ਲੁਧਿਆਣਾ : ਕਰਫਿਊ ਦੇ ਦੌਰਾਨ ਬੀਤੇ ਕਈ ਦਿਨਾਂ ਤੋਂ ਲੰਗਰ ਦੀ ਸੇਵਾ ਨਿਭਾ ਰਹੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੂੰ ਸ਼ਿਮਲਾਪੁਰੀ ਪੁਲਿਸ ਵੱਲੋਂ ਚੁੱਕ ਕੇ ਥਾਣੇ ਲਿਜਾਇਆ ਗਿਆ। ਗੁਰਦੀਪ ਗੋਸ਼ਾ ਨੇ ਆਪਣਾ ਪੱਖ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਬਣਾਇਆ ਗਿਆ ਡਿਜੀਟਲ ਪਾਸ ਹੋਣ ਦੀ ਗੱਲ ਵੀ ਆਖੀ ਪਰ ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਜਿਸ ਤੋਂ ਬਾਅਦ ਤੁਰੰਤ ਮੌਕੇ 'ਤੇ ਮੀਡੀਆ ਦੇ ਪਹੁੰਚਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ। ਗੁਰਦੀਪ ਗੋਸ਼ਾ ਨੇ ਪੁਲਿਸ ਉੱਤੇ ਬਦਸਲੂਕੀ ਕੀਤੇ ਜਾਣ ਦੇ ਦੋਸ਼ ਲਗਾਏ ਹਨ।