ਹੁਸ਼ਿਆਰਪੁਰ 'ਚ ਲੁੱਟਾਂ ਖੋਹਾਂ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ - hoshiarpur news
🎬 Watch Now: Feature Video
ਹੁਸ਼ਿਆਰਪੁਰ: ਸਥਾਨਕ ਪੁਲਿਸ ਨੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਸੁਲਝਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸਥਾਨਕ ਪੁਲਿਸ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਹੁਸ਼ਿਆਰਪੁਰ 'ਚ ਕੁੱਲ 10 ਲੁੱਟ ਖੋਹ ਦੀਆਂ ਵਾਰਦਾਤਾਂ ਹੋਈਆਂ ਸਨ ਜਿਨ੍ਹਾਂ ਵਿੱਚੋਂ 5 ਵਾਰਦਾਤਾਂ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਕੁੱਲ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਤੇ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 3 ਸੋਨੇ ਦੀਆਂ ਚੈਨੀਆਂ, 1 ਸੋਨੇ ਦੀ ਵਾਲੀ, 1 ਮੋਬਾਈਲ ਫੋਨ ਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਮੌਕੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਲੁੱਟ ਖੋਹ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਮੌਕੇ ਕਈ ਸਮਾਨ ਉਨ੍ਹਾਂ ਦੇ ਸਪੁਰਦ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਸ਼ਾਮਚੁਰਾਸੀ, ਮਨਜੋਤ ਸਿੰਘ ਵਾਸੀ ਜੰਡੀ, ਹਰਪ੍ਰੀਤ ਸਿੰਘ ਵਾਸੀ ਝਲੂਰ, ਅੰਮ੍ਰਿਤ ਸਿੰਘ ਵਾਸੀ ਚੱਲੂ, ਸਰਬਪ੍ਰੀਤ ਵਾਸੀ ਜੰਡੀ ਤੇ ਅਜੇ ਵਾਸੀ ਰੰਧਾਵਾ ਬਰੋਟਾ ਵਜੋਂ ਹੋਈ ਹੈ।