ਚੋਣਾਂ ਦੌਰਾਨ 5 ਕਰੋੜ ਦਾ ਨਸ਼ਾ ਬਰਾਮਦ ! - Police arrested 3 drug smugglers including 5 kg heroin in Firozpur
🎬 Watch Now: Feature Video
ਫਿਰੋਜ਼ਪੁਰ: ਪੰਜਾਬ ਚੋਣਾਂ ਦੇ ਚੱਲਦਿਆਂ ਫਿਰੋਜ਼ਪੁਰ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ 25 ਕਰੋੜ ਰੁਪਏ ਦੀ 5 ਕਿਲੋ ਹੈਰੋਇਨ ਸਮੇਤ ਫੜਨ 'ਚ ਸਫਲਤਾ ਹਾਸਲ (Police arrested 3 drug smugglers in Firozpur) ਕੀਤੀ ਹੈ, ਜੋ ਕਿ ਸਰਹੱਦ ਪਾਰ ਪਾਕਿਸਤਾਨ ਤੋਂ ਭਾਰਤ ਵਾਲੇ ਪਾਸੇ ਆਏ ਸੀ। ਪੁਲਿਸ ਵੱਲੋਂ ਮਾਮਲੇ ਦੀ ਤੈਅ ਤੱਕ ਪਹੁੰਚਣ ਦੇ ਲਈ ਨਸ਼ਾ ਤਸਕਰਾਂ ਨਾਲ ਸਬੰਧਿਤ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ, ਜਿੰਨ੍ਹਾਂ ਪਾਸੋਂ ਪਾਕਿਸਤਾਨ ਤੋਂ ਆਈ ਜਾਅਲੀ ਭਾਰਤੀ ਕਰੰਸੀ ਅਤੇ ਹਥਿਆਰ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਕਰਨ 'ਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਹੈ ਜੋ ਪਾਕਿਸਤਾਨ ਤੋਂ ਆਈ ਸੀ।