ਅੰਮ੍ਰਿਤਸਰ ’ਚ ਪੁਲਿਸ ਨੇ ਨਸ਼ਾ ਕਰਦੇ ਹੋਏ 4 ਨੌਜਵਾਨ ਕੀਤੇ ਕਾਬੂ - 30 ਗ੍ਰਾਮ ਹੈਰੋਇਨ ਵੀ ਬਰਾਮਦ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ’ਚ ਪੁਲਿਸ ਪ੍ਰਸ਼ਾਸਨ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ 4 ਨੌਜਵਾਨਾਂ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਇਸ ਤੋਂ ਇਲਾਵਾ ਪੁਲਿਸ ਨੇ ਨੌਜਵਾਨਾਂ ਕੋਲੋਂ 30 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ। ਇਸ ਸਬੰਧ ਪੁਲਿਸ ਅਧਿਕਾਰੀ ਕੂਲਵੰਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਕੋਲੋਂ 30 ਗ੍ਰਾਮ ਹੈਰੋਇਨ ਅਤੇ ਹੈਰੋਇਨ ਪੀਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਫਿਲਹਾਲ ਉਨ੍ਹਾਂ ਨੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਅਦਾਲਤ ਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ਾ ਕਿੱਥੇ ਵੇਚਦੇ ਹਨ ਅਤੇ ਕਿੱਥੋ ਲੈ ਕੇ ਆਉਂਦੇ ਹਨ। ਨਾਲ ਹੀ ਇਨ੍ਹਾਂ ਦੇ ਹੋਰ ਕਿਹੜੇ ਕਿਹੜੇ ਸਾਥੀ ਹਨ।