ਦੇਹ ਵਪਾਰ ਦੇ ਗਿਰੋਹ ਦਾ ਪਰਦਾਫਾਸ਼, 5 ਮੈਂਬਰ ਕਾਬੂ - human trafficking
🎬 Watch Now: Feature Video
ਲੁਧਿਆਣਾ ਪੁਲਿਸ ਨੇ ਦੇਹ ਵਪਾਰ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਦੇਹ ਵਪਾਰ ਕਰਨ ਵਾਲੇ 5 ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਅੱਗੇ ਵੇਚ ਦਿੰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਸੰਦੀਪ ਕੁਮਾਰ ਨੇ ਦੱਸਿਆ ਕਿ ਲੁਧਿਆਣਾ ਦੇ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ 5 ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ 'ਚ 4 ਔਰਤਾਂ ਤੇ 1 ਵਿਆਕਤੀ ਸ਼ਾਮਿਲ ਹੈ। ਗਿਰੋਹ ਕੁੜੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਅੱਗੇ ਵੇਚ ਦਿੰਦਾ ਸੀ ਤੇ ਇਸ ਦੇ ਬਦਲੇ ਮੋਟੀ ਰਕਮ ਵਸੂਲਦਾ ਸੀ। ਮੁਲਜ਼ਮਾਂ ਦੀ ਸ਼ਨਾਖਤ ਰਾਣੀ, ਜਸਵਿੰਦਰ ਕੌਰ, ਗੁਰਮੀਤ ਕੌਰ, ਆਸ਼ਾ ਰਾਣੀ ਅਤੇ ਪਾਲਾ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।