ਵਿਧਾਇਕ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਆਪ ਧਰਨਾ ਪ੍ਰਦਰਸ਼ਨ ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਡੈਨੀ ਬੰਡਾਲਾ ਦੀ ਅੰਮ੍ਰਿਤਸਰ ਸਥਿਤ ਕੋਠੀ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਥਾਣਾ ਸਿਵਲ ਲਾਈਨ ਲਿਜਾਇਆ ਗਿਆ। ਆਪ ਦੇ ਇਸ ਪ੍ਰਦਰਸ਼ਨ ਦੀ ਅਗਵਾਈ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਹਰਭਜਨ ਸਿੰਘ ਅਤੇ ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਕਰ ਰਹੇ ਸਨ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਨੇ ਕਿਹਾ ਕਿ ਇੰਨੇ ਵੱਡੇ ਪੱਧਰ 'ਤੇ ਹੋਈਆਂ ਮੌਤਾਂ ਨਾਲ ਵੀ ਸਰਕਾਰ ਅਤੇ ਪ੍ਰਸ਼ਾਸਨ ਦੀ ਨੀਂਦ ਨਹੀਂ ਖੁੱਲ੍ਹੀ ਹੈ ਹਾਲੇ ਵੀ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਧੜੱਲੇ ਨਾਲ ਅਪਣਾ ਕੰਮ ਕਰ ਰਹੇ ਹਨ। ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਉਦੋਂ ਤੱਕ ਸੰਘਰਸ਼ ਜਾਰੀ ਰੱਖੇਗੀ ਜਦੋਂ ਤੱਕ ਇਨ੍ਹਾਂ ਮੌਤਾਂ ਦੇ ਅਸਲੀ ਜ਼ਿੰਮੇਦਾਰ ਲੋਕਾਂ 'ਤੇ ਕਾਰਵਾਈ ਨਹੀਂ ਕੀਤੀ ਜਾਂਦੀ।