ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, ਚੋਰ ਗਿਰੋਹ ਕੀਤਾ ਕਾਬੂ ਤਾਂ ਨਸ਼ਾ ਵੀ ਬਰਾਮਦ - patiala crime news
🎬 Watch Now: Feature Video
ਪਟਿਆਲਾ: ਹਲਕਾ ਸਨੌਰ ਵਿਖੇ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ, ਜਿਥੇ ਨਾਕਾਬੰਦੀ ਦੌਰਾਨ ਪੁਲਿਸ ਵਲੋਂ ਸਕੂਟਰ ਸਵਾਰ ਨੂੰ ਰੋਕਿਆ ਗਿਆ ਤਾਂ ਪੁਲਿਸ ਨੂੰ ਦੇਖ ਕੇ ਉਕਤ ਵਿਅਕਤੀ ਸਕੂਟਰ ਛੱਡ ਫ਼ਰਾਰ ਹੋ ਗਿਆ। ਪੁਲਿਸ ਵਲੋਂ ਜਦੋਂ ਉਕਤ ਸਕੂਟਰ ਦੀ ਤਲਾਸ਼ੀ ਲਈ ਗਈ ਤਾਂ ਉਸ ਸਕੂਟਰ 'ਚ ਹਰਿਆਣਾ ਤੋਂ ਲੈਕੇ ਆਉਂਦੀ 180 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ ਮੈਂਬਰ ਵੀ ਕਾਬੂ ਕੀਤੇ ਗਏ ਹਨ ਤੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤੇ ਕਈ ਮੋਬਾਈਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਕਿ ਦੋਵੇਂ ਮਾਮਲਿਆਂ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਚੋਰਾਂ ਨੂੰ ਕੋਰਟ 'ਚ ਪੇਸ਼ ਕਰ ਰਿਮਾਂਡ ਲਿਆ ਜਾਵੇਗਾ।