ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਮੈਂਬਰ ਕੀਤਾ ਕਾਬੂ - motorcycle thief gang of jalandhar
🎬 Watch Now: Feature Video
ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਚੋਰ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਏ ਮੁਲਜ਼ਮ ਕੋਲੋਂ ਚਾਰ ਮੋਟਰਸਾਈਕਲ ਤੇ ਇੱਕ ਸਕੂਟਰ ਸਣੇ 247 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਚੌਕ ਵਿੱਚ ਨਾਕਾਬੰਦੀ ਦੌਰਾਨ ਇੱਕ ਬਿਨਾਂ ਨੰਬਰ ਪਲੇਟ ਤੋਂ ਮੋਟਰਸਾਈਕਲ ਤੇ ਆਉਂਦੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਰੋਕ ਜਦ ਪੁੱਛਗਿੱਛ ਕੀਤੀ ਗਈ, ਤਾਂ ਪਤਾ ਚੱਲਿਆ ਕਿ ਉਹ ਮੋਟਰਸਾਈਕਲ ਉਸ ਨੇ ਚੋਰੀ ਕੀਤਾ ਹੈ। ਪੁਲਿਸ ਨੇ ਜਦ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 247 ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।