ਲੁੱਟਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਪੁਲਿਸ ਅੜਿਕੇ - ਲੁੱਟਖੋਹ ਦੀਆਂ ਵਾਰਦਾਤਾਂ
🎬 Watch Now: Feature Video
ਪੰਜਾਬ ਪੁਲਿਸ ਵੱਲੋਂ ਲਗਾਤਾਰ ਹੀ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਇਸੇ ਤਹਿਤ ਹਲਕਾ ਬਾਬਾ ਬਕਾਲਾ ਦੇ ਪਿੰਡ ਦੇ ਖਿਲਚਿਆਂ ਵਿੱਚ ਪੁਲਿਸ ਵੱਲੋਂ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਨੇ ਇੱਕ ਆਰੋਪੀ ਨੂੰ ਗ੍ਰਿਫਤਾਰ ਕੀਤਾ ਗ੍ਰਿਫਤਾਰ ਕੀਤੇ ਗਏ ਆਰੋਪੀ ਕੋਲੋਂ ਇੱਕ ਪਿਸਤੌਲ ਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਵੱਲੋਂ ਪਹਿਲਾਂ ਵੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।