ਜਲੰਧਰ ਪੁਲਿਸ ਨੇ 5 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ - crime news
🎬 Watch Now: Feature Video
ਜਲੰਧਰ: ਨਸ਼ਾ ਮੁੱਕਤ ਪੰਜਾਬ ਮੁਹਿੰਮ ਦੇ ਤਹਿਤ ਇੱਕ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਣੇ ਪੁਲਿਸ ਨੇ ਕਾਬੂ ਕੀਤਾ ਹੈ। ਉਕਤ ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਏਸੀਪੀ ਨੇ ਦੱਸਿਆ ਕਿ ਰਾਕੇਸ਼ ਕੁਮਾਰ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਕਤ ਵਿਅਕਤੀ ਦੀ ਪੁੱਛ-ਗਿੱਛ ਜਾਰੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ਾ ਕਿਥੋਂ ਲੈ ਕੇ ਆਉਂਦਾ ਹੈ ਤੇ ਕਿੱਥੇ ਸਪਲਾਈ ਕਰਦਾ ਹੈ। ਮੁਲਜ਼ਮ 'ਤੇ ਬਣਦਾ ਮੁੱਕਦਮਾ ਦਰਜ ਕਰ ਲਿਆ ਗਿਆ ਹੈ।