ਅਲੱਗ ਅਲੱਗ ਧਾਰਾਵਾਂ ਤਹਿਤ ਪੁਲਿਸ ਨੇ ਸੱਤ ਦੋਸ਼ੀ ਕੀਤੇ ਕਾਬੂ
🎬 Watch Now: Feature Video
ਹੁਸ਼ਿਆਰਪੁਰ: ਬੀਤੇ ਦਿਨੀਂ ਹੁਸ਼ਿਆਰਪੁਰ ਪੁਲਿਸ ਨੇ ਵੱਖ ਵੱਖ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਨੂੰ ਸੁਲਝਾਉਂਦਿਆਂ ਹੋਇਆਂ ਸੱਤ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਬੂ ਕੀਤੇ ਗਏ ਦੋਸ਼ੀਆਂ ਤੋਂ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਨੂੰ ਸੁਲਝਾਉਣ ਲਈ ਡੀ.ਐਸ.ਪੀ ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ 'ਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਜਿਨ੍ਹਾਂ ਵਲੋਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਹੋਇਆ ਵੱਖ ਵੱਖ ਧਰਾਵਾਂ ਦੇ ਤਹਿਤ ਸੱਤ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਐੱਸ.ਐੱਸ.ਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।