ਅੰਮ੍ਰਿਤਸਰ: ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਜੀਜਾ ਸਾਲਾ ਪੁਲਿਸ ਅੜਿਕੇ - ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ’ਚ ਲੁੱਟ ਦੀਆਂ ਵਾਰਦਾਤਾਂ ਦਿਨੋਂ ਦਿਨ ਵਧ ਰਹੀਆਂ ਜਿਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੀਆਂ ਚਿੰਤਾ ਨੂੰ ਵਧਾ ਦਿੱਤਾ ਹੈ। ਇਸਦੇ ਚੱਲਦੇ ਪੁਲਿਸ ਨੇ ਅਜਿਹੇ ਦੋ ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ ਜਿਨ੍ਹਾਂ ਵੱਲੋਂ ਇੱਕ ਪਤੀ ਪਤਨੀ ਨੂੰ ਆਪਣਾ ਲੁੱਟ ਦਾ ਸ਼ਿਕਾਰ ਬਣਾਇਆ ਸੀ। ਇਸ ਸਬੰਧ ’ਚ ਪੁਲਿਸ ਨੇ ਦੱਸਿਆ ਕਿ ਗੁਪਤ ਸੁਚਨਾ ਦੇ ਆਧਾਰ ’ਤੇ ਉਨ੍ਹਾਂ ਵੱਲੋਂ ਨਾਕੇਬੰਦੀ ਕੀਤੀ ਗਈ ਸੀ ਇਸ ਦੌਰਾਨ ਉਨ੍ਹਾਂ ਨੂੰ ਸੁਚਨਾ ਮਿਲੀ ਕਿ ਇੱਕ ਵਿਅਕਤੀ ਜੋ ਕਿ ਚੋਰੀ ਦੇ ਫੋਨ ਨੂੰ ਵੇਚਣ ਦੇ ਲਈ ਭਗਤਾਂ ਵਾਲੇ ਮੇੜ ’ਤੇ ਖੜਾ ਹੈ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਜੀਜਾ ਸਾਲਾ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।