ਚੋਰੀ ਕੀਤੇ ਵਾਹਨਾਂ ਸਮੇਤ ਪੁਲਿਸ ਨੇ ਚੋਰ ਕੀਤਾ ਕਾਬੂ - ਮੋਟਰਸਾਈਕਲਾਂ ਸਮੇਤ ਵਿਅਕਤੀ ਕਾਬੂ
🎬 Watch Now: Feature Video

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਚੋਰੀ ਦੇ ਸੱਤ ਮੋਟਰਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ। ਪੁਲਿਸ ਦਾ ਕਹਿਣਾ ਕਿ ਉਕਤ ਵਿਅਕਤੀ ਦੀਨਾਨਗਰ ਦਾ ਰਹਿਣ ਵਾਲਾ ਹੈ ਅਤੇ ਮੋਟਰਸਾਈਕਲ ਚੋਰੀ ਕਰਕੇ ਹੋਰ ਜ਼ਿਲ੍ਹਿਆਂ 'ਚ ਉਸ ਨੂੰ ਵੇਚ ਦਿੰਦਾ ਸੀ। ਉਕਤ ਵਿਅਕਤੀ ਮਕੈਨਿਕ ਦਾ ਕੰਮ ਕਰਦਾ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।