ਪੁਲਿਸ ਨੇ ਪੰਜ ਕਿਲੋ ਅਫੀਮ ਸਮੇਤ 3 ਵਿਅਕਤੀਆਂ ਨੂੰ ਕੀਤਾ ਕਾਬੂ - five kilograms of opium
🎬 Watch Now: Feature Video

ਬਠਿੰਡਾ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਇਸੇ ਲੜੀ ਅਨੁਸਾਰ ਬਠਿੰਡਾ ਦੇ ਥਾਣਾ ਸੰਗਤ ਦੀ ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਪੰਜ ਕਿਲੋਂ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਬਾਰੇ ਪੁਲਿਸ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੰਜਾਬ ਹਰਿਆਣਾ ਬਾਰਡਰ ਤੇ ਡੂਮਵਾਲੀ ਵਿਖੇ ਪੁਲਸ ਪਾਰਟੀ ਵਲੋਂ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਝਾਰਖੰਡ ਦੇ ਰਹਿਣ ਵਾਲੇ ਇਨ੍ਹਾਂ ਤਿੰਨ ਵਿਅਕਤੀਆਂ ਦੀ ਜਦੋਂ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ ਪੰਜ ਕਿਲੋ ਅਫੀਮ ਬਰਾਮਦ ਹੋਈ।ਉਨ੍ਹਾਂ ਦੱਸਿਆ ਹੈ ਕਿ ਤਿੰਨ ਦੋਸ਼ੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।