ਨਸ਼ੀਲੀ ਗੋਲੀਆਂ ਅਤੇ ਭੁੱਕੀ ਸਣੇ ਤਿੰਨ ਨੌਜਵਾਨਾਂ ਪੁਲਿਸ ਅੜਿਕੇ
ਰੂਪਨਗਰ: ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰਾ ਖਿਲਾਫ ਮੁਹਿੰਮ ਚਲਾਈ ਗਈ ਹੈ ਇਸੇ ਤਹਿਤ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧ ’ਚ ਚੌਂਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਗੁਪਤ ਸੁਚਨਾ ਦੇ ਆਧਾਰ ’ਤੇ ਉਨ੍ਹਾਂ ਨੇ ਸਰਸਾ ਨੰਗਲ ਪਿੰਡ ਦੇ ਗੇਟ ਕੋਲ ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 240 ਲੋਮੋਟਿਲ ਗੋਲੀਆਂ ਬਰਾਮਦ ਹੋਈਆਂ। ਆਰੋਪੀਆਂ ਦੀ ਪਛਾਣ ਮਨਦੀਪ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ। ਇਸੇ ਤਰ੍ਹਾਂ ਹੀ ਪੁਲਿਸ ਨੇ ਨਾਕਾਬੰਦੀ ਦੌਰਾਨ ਪੰਜਹੈਰਾ ਮਾਰਗ ’ਤੇ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਇੱਕ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਚੋਂ 14 ਕਿੱਲੋ ਭੁੱਕੀ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰਕੇ ਮਾਮਲੇ ’ਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।